CM ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੀ ਚਿੱਠੀ, ਮਨਰੇਗਾ ਦੀ ਮਜ਼ਦੂਰੀ ਵਧਾਉਣ ਦੀ ਕੀਤੀ ਅਪੀਲ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਮਨਰੇਗਾ ਤਹਿਤ ਦਿੱਤੀ ਜਾਂਦੀ ਦਿਹਾੜੀ (ਦਿਹਾੜੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੰਤਰੀ ਗਿਰੀਰਾਜ ਨੂੰ ਦਿਹਾੜੀ ਦੀ ਰਕਮ ਵਧਾ ਕੇ 381 ਰੁਪਏ ਕਰਨ ਦੀ ਅਪੀਲ ਕੀਤੀ ਹੈ।

ਦੱਸ ਦਈਏ ਕਿ ਮਨਰੇਗਾ ਸਕੀਮ ਦੀ ਸ਼ੁਰੂਆਤ ਇੱਕ ਵਿੱਤੀ ਸਾਲ ਵਿੱਚ ਲਗਭਗ 100 ਦਿਨਾਂ ਦੀ ਗਾਰੰਟੀਸ਼ੁਦਾ ਮਜ਼ਦੂਰੀ ਰੁਜ਼ਗਾਰ ਪ੍ਰਦਾਨ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ੀ-ਰੋਟੀ ਦੀ ਸੁਰੱਖਿਆ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ।