ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਮੰਗੀ ਮੁਆਫੀ

ਪਟਨਾ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਬਾਦੀ ਕੰਟਰੋਲ ਨੂੰ ਲੈ ਕੇ ਦਿੱਤੇ ਗਏ ਬਿਆਨ ਤੇ ਮੁਆਫੀ ਮੰਗ ਲਈ ਹੈ। ਦੱਸ ਦਈਏ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬੀਤੇ ਦਿਨ ਆਬਾਦੀ ਕੰਟਰੋਲ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਹੁਣ ਉਹਨਾ ਨੇ ਇਸ ਮਾਮਲੇ ਨੂੰ ਲੈ ਕੇ ਕਿਹਾ ਕਿ ਜੇਕਰ ਉਹਨਾਂ ਦੇ ਇਸ ਬਿਆਨ ਨਾਲ ਕਿਸੇ ਨੂੰ ਕੋਈ ਟੇਸ ਪਹੁੰਚੀ ਹੈ ਤਾ ਉਹ ਹੱਥ ਜੋੜ ਮੁਆਫੀ ਮੰਗਦਾ ਹੈ।

ਉਸਨੇ ਇਹ ਬਿਆਨ ਕਿਸੇ ਨੂੰ ਦੁਖੀ ਕਰਨ ਲਈ ਨਹੀ ਦਿੱਤਾ ਸੀ। ਉਸਦੀ ਕੋਸ਼ਿਸ਼ ਪ੍ਰਜਨਨ ਦਰ ਵਿੱਚ ਗਿਰਾਵਟ ਬਾਰੇ ਦੱਸਣ ਦੀ ਸੀ ਅਤੇ ਉਸਨੇ ਹਮੇਸ਼ਾ ਔਰਤਾਂ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਉਙਨਾਂ ਔਰਤਾ ਦੀ ਬਹੁਤ ਇੱਜ਼ਤ ਕਰਦੇ ਹਨ।01:48 PM

Tags :