“ਮੈਂ ਤਾਂ ਵਿਧਾਇਕਾ ਦਾ ਨਾਮ ਵੀ ਨਹੀਂ ਜਾਣਦਾ” – CM ਸੈਣੀ ਨੇ ਨਰਿੰਦਰ ਕੌਰ ਭਰਾਜ ਦੇ ‘ਖਰੀਦੋ-ਫਰੋਖਤ’ ਦੇ ਦੋਸ਼ਾਂ ਨੂੰ ਨਕਾਰਿਆ

ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਗਰਮਾਹਟ ਦੇਖਣ ਨੂੰ ਮਿਲੀ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਮ ਆਦਮੀ ਪਾਰਟੀ (AAP) ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦਾ ਤਿੱਖਾ ਜਵਾਬ ਦਿੱਤਾ। ਮੁੱਖ ਮੰਤਰੀ ਸੈਣੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਉਕਤ ਵਿਧਾਇਕਾ ਨੂੰ ਨਿੱਜੀ ਤੌਰ ‘ਤੇ ਜਾਣਦੇ ਤੱਕ ਨਹੀਂ ਹਨ ਨਾ ਉਨ੍ਹਾਂ ਦਾ ਨਾਮ ਪਤਾ ਤੇ ਨਾ ਹੀ ਉਨ੍ਹਾਂ ਦੇ ਸ਼ਹਿਰ ਦਾ

ਕੀ ਹੈ ਪੂਰਾ ਮਾਮਲਾ?
ਅੱਜ ਸੰਗਰੂਰ ਤੋਂ ‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪ੍ਰੈਸ ਕਾਨਫਰੈਂਸ ਕਰਕੇ ਨਸਨੀਖੇਜ਼ ਖੁਲਾਸਾ ਕਰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਣ ਲਈ ਵੱਡੀਆਂ ਪੇਸ਼ਕਸ਼ਾਂ ਕੀਤੀਆਂ ਗਈਆਂ ਨੇ, ਹਰਿਆਣਾ CM ਨਾਇਬ ਸੈਣੀ ਨੇ ਉਨ੍ਹਾਂ ਨੂੰ BJP ਚ’ ਆਉਣ ਦਾ ਸੱਦਾ ਦਿੱਤਾ ਸੀ ਤੇ 2027 ਚ’ MLA ਟਿਕਟ ਦੀ ਵੀ ਆਫ਼ਰ। ਉਨ੍ਹਾਂ ਇਸ਼ਾਰਾ ਕੀਤਾ ਸੀ ਓਪਰੇਸ਼ਨ ਲੋਟਸ ਦੌਰਾਨ BJP ਵੱਲੋਂ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ

CM ਸੈਣੀ ਦਾ ਪਲਟਵਾਰ
ਇਨ੍ਹਾਂ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ:

“ਮੈਨੂੰ ਤਾਂ ਇਹ ਵੀ ਨਹੀਂ ਪਤਾ ਕਿ ਉਹ ਵਿਧਾਇਕਾ ਕੌਣ ਹੈ ਅਤੇ ਉਸਦਾ ਨਾਮ ਕੀ ਹੈ। ਜਿਸ ਵਿਅਕਤੀ ਨੂੰ ਮੈਂ ਜਾਣਦਾ ਹੀ ਨਹੀਂ, ਉਸ ਨਾਲ ਸੰਪਰਕ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਪੇਸ਼ਕਸ਼ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ

ਸੈਣੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਅਕਸਰ ਅਜਿਹੇ “ਝੂਠੇ” ਦੋਸ਼ ਲਗਾ ਕੇ ਸੁਰਖੀਆਂ ਵਿੱਚ ਰਹਿਣ ਦੀ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਦੀ ਸਰਕਾਰ ਫੇਲ ਹੁੰਦੀ ਨਜ਼ਰ ਆਉਂਦੀ ਹੈ, ਤਾਂ ਇਹ ‘ਆਪਰੇਸ਼ਨ ਲੋਟਸ’ ਵਰਗੀਆਂ ਗੱਲਾਂ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਹਨ।

ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਇਲਜ਼ਾਮ
ਦੂਜੇ ਪਾਸੇ, ਨਰਿੰਦਰ ਕੌਰ ਭਰਾਜ ਆਪਣੇ ਸਟੈਂਡ ‘ਤੇ ਕਾਇਮ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲੋਕਤੰਤਰ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਆਮ ਆਦਮੀ ਪਾਰਟੀ ਦੇ ਸਿਪਾਹੀ ਵਿਕਣ ਵਾਲੇ ਨਹੀਂ ਹਨ।

ਸਿਆਸੀ ਗਲਿਆਰਿਆਂ ਵਿੱਚ ਚਰਚਾ
ਇਸ ਬਿਆਨਬਾਜ਼ੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ:

ਭਾਜਪਾ ਇਸ ਨੂੰ ‘ਆਪ’ ਦੀ ਪਬਲੀਸਿਟੀ ਸਟੰਟ ਦੱਸ ਰਹੀ ਹੈ

ਆਪ ਇਸ ਨੂੰ ਭਾਜਪਾ ਵੱਲੋਂ ਲੋਕਤੰਤਰੀ ਢਾਂਚੇ ਨੂੰ ਤੋੜਨ ਦੀ ਕੋਸ਼ਿਸ਼ ਕਰਾਰ ਦੇ ਰਹੀ ਹੈ

WATCH CM SAINI STATEMENT 👇🏼