LPU ਮਾਮਲੇ ਚ’ ਕਾਕਰੋਚ ਪਾਰਟੀ ਦੀ ਹੋਈ ਐਂਟਰੀ, ਅਭਿਜੀਤ ਦੀਪਕੇ ਨੇ ਪੰਜਾਬ ਪੁਲਿਸ ਤੋਂ ਮੰਗਿਆ ਜਵਾਬ

ਜਲੰਧਰ: Lovely Professional University ਵਿੱਚ ਹੋਈ ਹਿੰਸਕ ਘਟਨਾ ਨੂੰ ਲੈ ਕੇ ਹੁਣ ਕੈਂਪਸ ਵਿੱਚ ਬਾਹਰੀ ਲੋਕਾਂ ਦੀ ਕਥਿਤ ਮੌਜੂਦਗੀ ’ਤੇ ਵੀ ਸਵਾਲ ਉੱਠ ਰਹੇ ਹਨ। Cockroach Janta Party ਦੇ Founder ਅਭਿਜੀਤ ਦੀਪਕੇ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਤੋਂ ਜਾਂਚ ਦੀ ਮੰਗ ਕੀਤੀ ਹੈ

ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਪੋਸਟ ਕਰਦਿਆਂ ਕਿਹਾ ਕਿ ਕਈ ਲੋਕ ਇਸ ਪੂਰੇ ਮਾਮਲੇ ਲਈ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ, ਪਰ ਉਨ੍ਹਾਂ ਮੁਤਾਬਕ ਕੈਂਪਸ ਵਿੱਚ ਬਾਹਰੀ ਲੋਕਾਂ ਦੀ ਕਥਿਤ ਐਂਟਰੀ ਵੀ ਜਾਂਚ ਦਾ ਅਹਿਮ ਪੱਖ ਹੈ

ਉਨ੍ਹਾਂ ਸਵਾਲ ਚੁੱਕਿਆ ਕਿ ਜੇਕਰ ਇਹ ਲੋਕ ਯੂਨੀਵਰਸਿਟੀ ਦੇ ਵਿਦਿਆਰਥੀ ਨਹੀਂ ਸਨ ਤਾਂ ਉਹ LPU ਕੈਂਪਸ ਦੇ ਅੰਦਰ ਕਿਵੇਂ ਦਾਖ਼ਲ ਹੋਏ ਅਤੇ ਉੱਥੇ ਹੰਗਾਮਾ ਕਿਵੇਂ ਹੋਣ ਦਿੱਤਾ ਗਿਆ?

‘ਵਿਦਿਆਰਥਣਾਂ ਨੇ ਸੁਰੱਖਿਆ ਨੂੰ ਲੈ ਕੇ ਡਰ ਜ਼ਾਹਰ ਕੀਤਾ’

ਅਭਿਜੀਤ ਦੀਪਕੇ ਨੇ ਕਿਹਾ ਕਿ ਕਈ ਵਿਦਿਆਰਥਣਾਂ ਵੱਲੋਂ ਕਥਿਤ ਤੌਰ ’ਤੇ ਕੈਂਪਸ ਵਿੱਚ ਬਾਹਰੀ ਲੋਕਾਂ ਦੀ ਮੌਜੂਦਗੀ ਕਾਰਨ ਡਰ ਅਤੇ ਅਸੁਰੱਖਿਆ ਮਹਿਸੂਸ ਕਰਨ ਦੀ ਗੱਲ ਸਾਹਮਣੇ ਆਈ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿਕਿਓਰਿਟੀ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਨਹੀਂ ਹੋਣਾ ਚਾਹੀਦਾ।

ਪੰਜਾਬ ਪੁਲਿਸ ਤੋਂ ਜਾਂਚ ਦੀ ਮੰਗ

ਦੀਪਕੇ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਇਹ ਸਪੱਸ਼ਟ ਕੀਤਾ ਜਾਵੇ ਕਿ ਕੈਂਪਸ ਵਿੱਚ ਬਾਹਰੀ ਲੋਕਾਂ ਦੀ ਕਥਿਤ ਐਂਟਰੀ ਕਿਵੇਂ ਹੋਈ।

ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਵਿੱਚ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਹਿੰਸਾ ਤੋਂ ਪਹਿਲਾਂ ਅਤੇ ਦੌਰਾਨ ਕੈਂਪਸ ਵਿੱਚ ਕੌਣ-ਕੌਣ ਮੌਜੂਦ ਸੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹੀ।

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ LPU ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਸਬੂਤ ਤੇ ਵੀਡੀਓ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ