ਪੰਜਾਬ ਕਾਂਗਰਸ ਵਿੱਚ ਚੋਣਾਂ ਤੋਂ ਪਹਿਲਾਂ ਅੰਦਰੂਨੀ ਸਿਆਸਤ ਤੇਜ਼ ਹੋ ਗਈ ਹੈ। ਚੰਨੀ-ਵੜਿੰਗ ਧੜੇ ਤੋਂ ਬਾਅਦ ਕਾਂਗਰਸ ਚ’ ਹੁਣ ਬਾਜਵਾ ਧੜਾ ਵੀ ਬਣ ਗਿਆ, ਉਨ੍ਹਾਂ ਦੇ ਨਾਲ ਪਾਰਟੀ ਦੇ 15 ਵਿਧਾਇਕਾਂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸੂਤਰਾਂ ਮੁਤਾਬਕ, ਇਨ੍ਹਾਂ ਵਿਧਾਇਕਾਂ ਨੇ ਪੰਜਾਬ ਕਾਂਗਰਸ ਚ’ ਚੱਲ ਰਹੇ ਕਲੇਸ਼ ‘ਤੇ ਚਰਚਾ ਕਰਨ ਲਈ ਰਾਹੁਲ ਗਾਂਧੀ ਨਾਲ ਮੁਲਾਕਾਤ ਦੀ ਇੱਛਾ ਜਤਾਈ ਹੈ। ਇਸ ਘਟਨਾਕ੍ਰਮ ਨੂੰ ਪੰਜਾਬ ਕਾਂਗਰਸ ਅੰਦਰ ਇੱਕ ਨਵੇਂ ਸਿਆਸੀ ਧੜੇ ਦੇ ਉਭਾਰ ਵਜੋਂ ਦੇਖਿਆ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਪਹੁੰਚੇ ਹਨ।
ਹਾਲਾਂਕਿ, ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਮਕਸਦ ਅਤੇ ਪੱਤਰ ਵਿੱਚ ਕੀ ਮੁੱਦੇ ਚੁੱਕੇ ਗਏ ਹਨ, ਇਸ ਬਾਰੇ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ
