ਕਾਂਗਰਸੀ ਆਗੂ ਖੁਸ਼ਬਾਜ ਜਟਾਣਾ ਦੀ ਸੜਕ ਹਾਦਸੇ ‘ਚ ਮੌਤ, ਪਾਣੀਪਤ ਨੇੜੇ ਵਾਪਰਿਆ ਹਾਦਸਾ

ਤਲਵੰਡੀ ਸਾਬੋ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਦੁਖਦਾਈ ਘਟਨਾ ਹਰਿਆਣਾ ਦੇ ਪਾਣੀਪਤ ਨੇੜੇ ਵਾਪਰੀ, ਜਿੱਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਡਿਫੈਂਡਰ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਖ਼ਬਰ ਦੇ ਫੈਲਦਿਆਂ ਹੀ ਪੂਰੇ ਇਲਾਕੇ ਅਤੇ ਕਾਂਗਰਸੀ ਵਰਕਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਖੁਸ਼ਬਾਜ਼ ਸਿੰਘ ਜਟਾਣਾ ਹਲਕਾ ਤਲਵੰਡੀ ਸਾਬੋ ਦੀ ਸਿਆਸਤ ਵਿੱਚ ਕਾਫੀ ਸਰਗਰਮ ਸਨ ਅਤੇ ਉਨ੍ਹਾਂ ਨੇ ਇੱਥੋਂ ਦੋ ਵਾਰ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ। ਹਾਲਾਂਕਿ, ਦੋਵੇਂ ਵਾਰ ਉਹ ਬਹੁਤ ਹੀ ਘੱਟ ਫਰਕ ਨਾਲ ਚੋਣ ਹਾਰ ਗਏ ਸਨ, ਪਰ ਉਹ ਲਗਾਤਾਰ ਇਲਾਕੇ ਦੇ ਲੋਕਾਂ ਦੀ ਸੇਵਾ ਵਿੱਚ ਜੁਟੇ ਰਹਿੰਦੇ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਾਰਟੀ ਅਤੇ ਹਲਕੇ ਨੂੰ ਇੱਕ ਵੱਡਾ ਘਾਟਾ ਪਿਆ ਹੈ।