ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸ ਵਿਚਾਲੇ ਵੱਡੀ ਖਬਰ ਇਹ ਆਈ ਹੈ ਕਿ ਕੇਂਦਰੀ ਏਜੰਸੀਆਂ ਦੇ ਅਲਰਟ ਤੋਂ ਬਾਅਦ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੇਗੀ।
ਸੀਆਰਪੀਐਫ ਉਨ੍ਹਾਂ ਨੂੰ ਸੁਰੱਖਿਆ ਕਵਰ ਪ੍ਰਦਾਨ ਕਰੇਗਾ। ਇਹ ਫੈਸਲਾ ਕੇਂਦਰੀ ਖੁਫੀਆ ਏਜੰਸੀਆਂ ਤੋਂ ਮੱਲਿਕਾਰਜੁਨ ਖੜਗੇ ਨੂੰ ਧਮਕੀ ਦੀ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ।
