ਮਾਨਸਾ: ਮਾਨਸਾ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ‘ਤੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਪਰਿਵਾਰ ਦੇ ਇਤਰਾਜ਼ਾਂ ਤੋਂ ਬਾਅਦ ਅਦਾਲਤ ਨੇ ਪਹਿਲਾਂ ਮੂਸੇਵਾਲਾ ਦੇ ਕੁਝ ਗੀਤਾਂ ‘ਤੇ ਰੋਕ ਲਗਾ ਦਿੱਤੀ ਸੀ ਜੋ ਪਰਿਵਾਰ ਦੀ ਇਜਾਜ਼ਤ ਤੋਂ ਬਾਅਦ ਰਿਲੀਜ਼ ਹੋਏ ਸਨ। ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇਸ ਗੀਤ ‘ਤੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਕਿਹਾ ਕਿ ਕੰਪਨੀ, ਸੰਗੀਤ ਨਿਰਮਾਤਾ ਨਿਰਦੇਸ਼ਕਾਂ ਦੀ ਸਹਿਮਤੀ ਤੋਂ ਬਿਨਾਂ ਇਸ ਗੀਤ ਨੂੰ ਰਿਲੀਜ਼ ਨਾ ਕੀਤਾ ਜਾਵੇ। ਜਿਸ ਤੋਂ ਬਾਅਦ ਅਦਾਲਤ ਨੇ ਗੀਤ ਦੀ ਰਿਲੀਜ਼ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਹੈ।
