ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਇਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਬੈਂਗਲੁਰੂ ਦੇ ਬਾਹਰਵਾਰ ਇਲਾਕੇ ਅੱਟੀਬੇਲੇ ਵਿੱਚ ਇੱਕ ਪਟਾਕਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਵਿੱਚ 11 ਲੋਕ ਜ਼ਿੰਦਾ ਸੜ ਗਏ। ਇਹ ਅੱਗ ਇੰਨੀ ਭਿਆਨਕ ਸੀ ਕਿ ਪਟਾਕਿਆਂ ਦੇ ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ।
ਹਾਲਾਂਕਿ ਜਦੋਂ ਤੱਕ ਬਚਾਅ ਕਰਮਚਾਰੀ ਮੌਕੇ ਉਤੇ ਪਹੁੰਚੇ, ਉਦੋਂ ਤੱਕ ਭਿਆਨਕ ਅੱਗ ‘ਚ 11 ਲੋਕਾਂ ਦੀ ਮੌਤ ਹੋ ਚੁੱਕੀ ਸੀ। ਘਟਨਾ ਸਥਾਨ ਤੋਂ ਹੁਣ ਤੱਕ 10 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਕੁਝ ਹੋਰ ਲੋਕਾਂ ਦੇ ਅੱਗ ‘ਚ ਫਸੇ ਹੋਣ ਦਾ ਖਦਸ਼ਾ ਹੈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
