ਪੈ ਰਹੇ ਭਾਰੀ ਮੀਂਹ ਚ’ ਦੇਖੋ ਸ਼੍ਰੀ ਦਰਬਾਰ ਸਾਹਿਬ ਦਾ ਸੁੰਦਰ ਦ੍ਰਿਸ਼

ਅੰਮ੍ਰਿਤਸਰ : ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੈ ਰਹੀ ਅੱਤ ਦੀ ਗਰਮੀ ਤੋਂ ਬਾਅਦ ਬੀਤੀ ਰਾਤ ਹੋਈ ਬਰਸਾਤ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੀਂਹ ਪੈਣ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਬੇਹੱਦ ਖੁਸ਼ਗਵਾਰ ਅਤੇ ਸੁਹਾਵਣਾ ਹੋ ਗਿਆ ਹੈ।

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇੱਥੇ ਪਾਰਾ 43 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਚੁੱਕਾ ਸੀ। ਇਸ ਤਿੱਖੀ ਧੁੱਪ ਅਤੇ ਲੂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਪਾਰੀ ਵਰਗ ਵੀ ਬੇਹੱਦ ਪਰੇਸ਼ਾਨ ਸੀ। ਦੁਪਹਿਰ ਵੇਲੇ ਬਾਜ਼ਾਰਾਂ ਵਿੱਚ ਸੰਨਾਟਾ ਪਸਰ ਜਾਂਦਾ ਸੀ ਅਤੇ ਲੋਕ ਘਰਾਂ ਅੰਦਰ ਹੀ ਰਹਿਣ ਲਈ ਮਜਬੂਰ ਸਨ, ਜਿਸ ਕਾਰਨ ਕਾਰੋਬਾਰ ਵੀ ਕਾਫੀ ਪ੍ਰਭਾਵਿਤ ਹੋ ਰਿਹਾ ਸੀ।

ਇਸ ਬਦਲੇ ਮੌਸਮ ਦਰਮਿਆਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਮਦ ਵਿੱਚ ਕੋਈ ਕਮੀ ਦੇਖਣ ਨੂੰ ਨਹੀਂ ਮਿਲੀ। ਭਾਰੀ ਮੀਂਹ ਦੇ ਬਾਵਜੂਦ ਸ਼ਰਧਾਲੂ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਆਪਣੇ ਪਰਿਵਾਰਾਂ ਸਮੇਤ ਗੁਰੂ ਘਰ ਪਹੁੰਚੇ। ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ