ਨਵੀਂ ਦਿੱਲੀ, 4 ਜੁਲਾਈ- ਕੇਂਦਰ ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ। ਇਸ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਵਿਧੇਯਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਰਾਸ਼ਟਰੀ ਮੁੱਦਿਆਂ ‘ਤੇ ਚਰਚਾ ਹੋਵੇਗੀ।