ਨਵੀਂ ਦਿੱਲੀ : ਪੰਜਾਬ ਕਾਂਗਰਸ ਵਿੱਚ ਪੈਦਾ ਹੋਏ ਤਾਜ਼ਾ ਕਲੇਸ਼ ਨੂੰ ਲੈ ਕੇ ਅੱਜ ਦਿੱਲੀ ਵਿੱਚ ਇੱਕ ਅਹਿਮ ਹਾਈ-ਲੈਵਲ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਕਾਂਗਰਸ ਹਾਈਕਮਾਂਡ ਦੀ ਮੌਜੂਦਗੀ ਵਿੱਚ ਸ਼ੁਰੂ ਹੋਵੇਗੀ। ਇਸ ਮੀਟਿੰਗ ਦਾ ਮੁੱਖ ਕੇਂਦਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਅਪਰ ਕਾਸਟ’ (ਉੱਚ ਜਾਤੀਆਂ) ਨੂੰ ਲੈ ਕੇ ਦਿੱਤਾ ਗਏ ਵਿਵਾਦਿਤ ਬਿਆਨ ਤੇ’ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਚ’ ਰਾਜਾ ਵੜਿੰਗ, ਰੰਧਾਵਾ, ਬਾਜਵਾ, ਚੰਨੀ ਸ਼ਾਮਿਲ ਹੋਣਗੇ
ਕੀ ਹੈ ਪੂਰਾ ਵਿਵਾਦ?
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਇੱਕ ਬਿਆਨ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ‘ਅਪਰ ਕਾਸਟ’ ਦੇ ਲੋਕਾਂ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਜਿੱਥੇ ਵਿਰੋਧੀ ਧਿਰਾਂ (ਭਾਜਪਾ ਅਤੇ ਅਕਾਲੀ ਦਲ) ਨੇ ਕਾਂਗਰਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਾਂਗਰਸ ਦੇ ਅੰਦਰ ਵੀ ਇਸ ਬਿਆਨ ਨੂੰ ਲੈ ਕੇ ਦੋਫਾੜ ਨਜ਼ਰ ਆ ਰਹੀ ਹੈ। ਕਈ ਆਗੂਆਂ ਦਾ ਮੰਨਣਾ ਹੈ ਕਿ ਅਜਿਹੇ ਬਿਆਨਾਂ ਨਾਲ ਪਾਰਟੀ ਦੇ ਵੋਟ ਬੈਂਕ ਨੂੰ ਨੁਕਸਾਨ ਪਹੁੰਚ ਸਕਦਾ ਹੈ
ਮੀਟਿੰਗ ‘ਤੇ ਸਭ ਦੀਆਂ ਨਜ਼ਰਾਂ
ਸ਼ਾਮ 4 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਕਈ ਵੱਡੇ ਆਗੂ ਸ਼ਾਮਲ ਹੋਣਗੇ। ਦੇਖਣਾ ਹੋਵੇਗਾ ਕਿ ਕੀ ਹਾਈਕਮਾਂਡ ਇਸ ਵਿਵਾਦ ਨੂੰ ਸ਼ਾਂਤ ਕਰਨ ਵਿੱਚ ਕਾਮਯਾਬ ਹੁੰਦੀ ਹੈ ਜਾਂ ਇਹ ਮਸਲਾ ਹੋਰ ਤੂਲ ਫੜੇਗਾ
#PunjabCongress #CharanjitChanni #DelhiMeeting #PunjabPolitics #CongressHighCommand #CastePolitics #RajaWarring #PratapBajwa #BreakingNewsPunjab #PunjabElections2026
