ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਦੇ ਜੰਤਰ-ਮੰਤਰ ‘ਤੇ ਨੀਟ (NEET) ਪ੍ਰੀਖਿਆ ਨੂੰ ਲੈ ਕੇ ਲਗਾਤਾਰ ਧਰਨਾ-ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਵੱਡੇ ਸੰਘਰਸ਼ ਅੱਗੇ ਝੁਕਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ
ਉਨ੍ਹਾਂ ਨੇ ਆਪਣਾ ਅਸਤੀਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਦਿੱਤਾ ਹੈ। ਇਸ ਤੋਂ ਇਲਾਵਾ, ਧਰਮੇਂਦਰ ਪ੍ਰਧਾਨ ਨੇ ਖ਼ੁਦ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਟਵੀਟ ਕਰਕੇ ਇਸ ਫ਼ੈਸਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ
ਪਿਛਲੇ ਕੁਝ ਸਮੇਂ ਤੋਂ ਨੀਟ (NEET) ਪ੍ਰੀਖਿਆ ਵਿੱਚ ਹੋਈਆਂ ਕਥਿਤ ਧਾਂਦਲੀਆਂ ਅਤੇ ਗੜਬੜੀਆਂ ਨੂੰ ਲੈ ਕੇ ਦੇਸ਼ ਭਰ ਦੇ ਵਿਦਿਆਰਥੀ ਅਤੇ ਮਾਪੇ ਰੋਸ ਵਿੱਚ ਸਨ। ਦਿੱਲੀ ਦੇ ਜੰਤਰ-ਮੰਤਰ ‘ਤੇ ਵੱਡੀ ਗਿਣਤੀ ‘ਚ ਇੱਕਠੇ ਹੋਏ ਵਿਦਿਆਰਥੀ ਸਿੱਖਿਆ ਮੰਤਰੀ ਤੋਂ ਜਵਾਬਦੇਹੀ ਅਤੇ ਅਸਤੀਫ਼ੇ ਦੀ ਮੰਗ ‘ਤੇ ਅੜੇ ਹੋਏ ਸਨ
ਚਾਰੋਂ ਪਾਸਿਓਂ ਵਧਦੇ ਸਿਆਸੀ ਅਤੇ ਸਮਾਜਿਕ ਦਬਾਅ ਦੇ ਚੱਲਦਿਆਂ ਆਖ਼ਰਕਾਰ ਸਿੱਖਿਆ ਮੰਤਰੀ ਨੇ ਆਪਣੇ ਅਹੁਦੇ ਤੋਂ ਹਟਣ ਦਾ ਫ਼ੈਸਲਾ ਲਿਆ।
ਮੰਤਰੀ ਦਾ ਬਿਆਨ:
“ਮੈਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਦੇਸ਼ ਦੇ ਭਵਿੱਖ ਅਤੇ ਵਿਦਿਆਰਥੀਆਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ।”

