Diljit Dosanjh ਨੇ ਵਧਾਇਆ ਪੰਜਾਬੀਆਂ ਦਾ ਮਾਣ, TIFF 2023 ‘ਚ ਹੋਵੇਗਾ ਪੰਜਾਬ 95 ਦਾ ਪ੍ਰੀਮੀਅਰ

ਜਲੰਧਰ: ਪੰਜਾਬੀ ਇੰਡਸਟਰੀ ਨਾਲ ਜੁੜੀ ਇਕ ਚੰਗੀ ਖਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੋਸਾਂਝ ਅਤੇ ਅਰਜੁਨ ਰਾਮਪਾਲ ਦੀ ਫਿਲਮ ਪੰਜਾਬ ’95 ਦਾ ਵਰਲਡ ਪ੍ਰੀਮੀਅਰ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਹੋਵੇਗਾ। ਫਿਲਮ ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਦੁਸਾਂਝ ਨੇ ਲਿਖਿਆ: “ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ! ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਵਿਸ਼ਵ ਪ੍ਰੀਮੀਅਰ। ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ।

ਇਸ ਦੌਰਾਨ ਅਭਿਨੇਤਾ ਅਰਜੁਨ ਰਾਮਪਾਲ ਨੇ ਟਵੀਟ ਕੀਤਾ, “ਇਹ ਸਾਡੇ ਲਈ ਬਹੁਤ ਮਾਣ ਵਾਲਾ ਪਲ ਹੈ। ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਵਰਲਡ ਪ੍ਰੀਮੀਅਰ! ਇੱਥੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ ‘ਪੰਜਾਬ’ 95 ਦੀ ਪਹਿਲੀ ਝਲਕ ਹੈ।”

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦਿਲਜੀਤ ਦੋਸਾਂਝ ਨੇ ‘ਕੋਚੇਲਾ ਮਿਊਜ਼ਿਕ ਫੈਸਟੀਵਲ 2023’ ‘ਚ ਪਰਫਾਰਮ ਕਰਕੇ ਪੰਜਾਬ ਦਾ ਮਾਣ ਵਧਾਇਆ ਸੀ। ਦੱਸ ਦੇਈਏ ਕਿ ਉਹ ਇਸ ਸੰਗੀਤ ਸਮਾਰੋਹ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਸਨ। ਇਸ ਦੇ ਨਾਲ ਹੀ ਦਿਲਜੀਤ ‘ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ’ ‘ਚ ਪਹੁੰਚਣ ਵਾਲੇ ਪਹਿਲੇ ਗਾਇਕ ਵੀ ਹਨ। ਇਹ ਉਪਲਬਧੀ ਹਾਸਲ ਕਰਨ ਵਾਲੀ ਇਹ ਪਹਿਲੀ ਪੰਜਾਬੀ ਫ਼ਿਲਮ ਵੀ ਹੈ।