ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਕੁਝ ਮਹੀਨੇ ਪਹਿਲਾਂ ਗੁਆਂਢ ‘ਚ ਰਹਿਣ ਵਾਲੀ ਔਰਤ ਦੇ ਕੁੱਤਿਆਂ ਨੇ 14 ਸਾਲ ਦੇ ਬੱਚੇ ਨੂੰ ਵੱਢ ਕੇ ਜ਼ਖਮੀ ਕਰ ਦਿੱਤਾ ਸੀ। ਬੱਚੇ ਨੇ ਡਰ ਦੇ ਮਾਰੇ ਘਰ ਵਿੱਚ ਇਹ ਗੱਲ ਨਹੀਂ ਦੱਸੀ ਅਤੇ ਕੁਝ ਮਹੀਨਿਆਂ ਬਾਅਦ ਰੇਬੀਜ਼ ਦੀ ਲਾਗ ਫੈਲਣ ਕਾਰਨ ਉਸਦੀ ਮੌਤ ਹੋ ਗਈ।
ਬੱਚੇ ਦੀਆਂ ਹਰਕਤਾਂ ਨੂੰ ਦੇਖਦਿਆ ਉਸ ਕੋਲੋ ਸਖਤੀ ਨਾਲ ਪੁੱਛਿਆ ਤਾਂ ਉਸਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਕੁੱਤੇ ਨੇ ਵੱਢ ਲਿਆ ਸੀ, ਜਿਸ ਤੋਂ ਬਾਅਦ ਬੱਚੇ ਨੂੰ ਇਲਾਜ ਲਈ ਜ਼ਿਲ੍ਹੇ ਦੇ ਹੋਰ ਕਈ ਹਸਪਤਾਲਾਂ ‘ਚ ਲਿਜਾਇਆ ਗਿਆ, ਪਰ ਬੱਚੇ ਦੇ ਇਲਾਜ ਦੌਰਾਨ ਹੀ ਮੌਤ ਹੋ ਗਈ। 14 ਸਾਲਾ ਸ਼ਾਹਵੇਜ਼ 8ਵੀਂ ਜਮਾਤ ‘ਚ ਪੜ੍ਹਦਾ ਸੀ।
