11 ਸਾਲਾਂ ਮਾਸੂਮ ਬੱਚੇ ਨੂੰ ਕੁੱਤਿਆ ਨੇ ਨੋਚ ਨੋਚ ਦਿੱਤੀ ਦਰਦਨਾਕ ਮੌਤ

ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਅਵਾਰਾ ਕੁੱਤਿਆਂ ਵੱਲੋਂ ਮਾਸੂਮ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ । ਅਜਿਹਾ ਹੀ ਇੱਕ ਹੋਰ ਮਾਮਲਾ ਉੱਤਰ ਪਰਦੇਸ਼ ਵਿੱਚ ਦੇਖਣ ਨੂੰ ਮਿਲਿਆ। ਦਰਅਸਲ ਉੱਤਰ ਪ੍ਰਦੇਸ਼ ਦੇ ਮਹਿਰਾਜਗੰਜ ਕੋਤਵਾਲੀ ਖੇਤਰ ‘ਚ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ 11 ਸਾਲਾ ਬੱਚੇ ਉੱਤੇ ਹਮਲਾ ਕਰ ਦਿੱਤਾ ਅਤੇ ਉਸਤੋਂ ਬਾਅਦ ਬੱਚੇ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਪੁਲਿਸ ਦੇ ਮੁਤਾਬਕ ਮਹਿਰਾਜਗੰਜ ਕੋਤਵਾਲੀ ਦੇ ਸ਼ਾਸਤਰੀਨਗਰ ਮੁਹੱਲੇ ਦੇ ਇੱਕ ਇੰਟਰਮੀਡੀਏਟ ਕਾਲਜ ਦੇ ਮੈਦਾਨ ‘ਚ ਮਾਨਸਿਕ ਰੂਪ ਨਾਲ ਕਮਜ਼ੋਰ 11 ਸਾਲਾ ਮਾਸੂਮ ਆਦਰਸ਼ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਕੇ ਮਾਰ ਦਿੱਤਾ। ਆਦਰਸ਼ ਸੋਮਵਾਰ ਸਵੇਰੇ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਬਾਜ਼ਾਰ ਜਾ ਰਿਹਾ ਹੈ ਪਰ ਰਸਤੇ ਵਿੱਚ ਅਵਾਰਾ ਕੁੱਤਿਆਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਦਰਦਨਾਕ ਮੌਤ ਦੇ ਦਿੱਤੀ।

Tags :