ਅਚਾਨਕ ਨਵਾਂਸ਼ਹਿਰ ਸਿਵਲ ਹਸਪਤਾਲ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ

ਨਵਾਂਸ਼ਹਿਰ : ਜ਼ਿਲ੍ਹਾ ਨਵਾਂਸ਼ਹਿਰ ਦੇ ਸਿਵਿਲ ਹਸਪਤਾਲ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਵਲੋਂ ਅਚਾਨਕ ਦੌਰਾ ਕੀਤਾ ਗਿਆ ਜਿਸ ਵਿਚ ਉਹਨਾਂ ਨੇ ਹਸਪਤਾਲ ਵਿੱਚ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।ਇਸ ਮੌਕੇ ਉਹਨਾਂ ਨਾਲ ਸਿਵਿਲ ਹਸਪਤਾਲ ਦੇ ਸਿਵਿਲ ਸਰਜਨ ਅਤੇ ਐਸ,ਐਮ,ਓ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਉਹਨਾਂ ਵਲੋਂ ਜੋ ਅੱਜ ਨਵਾਂਸ਼ਹਿਰ ਦੇ ਸਿਵਿਲ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ ਜਿਸ ਵਿਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਦੇਖਿਆ ਗਿਆ ਹੈ ਉਹਨਾਂ ਨੇ ਕਿਹਾ ਕਿ ਵਿਸ਼ੇਸ਼ ਤੌਰ ਉਤੇ ਆਕਸੀਜਨ ਗੈਸ ਦੀ ਜਿਸ ਰੂਮ ਵਿੱਚੋਂ ਸਪਲਾਈ ਹੁੰਦੀ ਹੈ ਉਸਦੀ ਦੇਖਰੇਖ ਯਕੀਨੀ ਬਣਾਈ ਜਾਵੇਗੀ। ਤਾਂ ਕਿ ਗੈਸ ਲੀਕਿੰਗ ਦੀ ਕੋਈ ਵੀ ਮੁਸ਼ਕਲ ਨਾ ਆਵੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਮੁੱਖ ਮੰਤਰੀ ਸਾਹਿਬ ਵਲੋਂ ਨਵਾਂਸ਼ਹਿਰ ਵਿਚ 300 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਉਸਨੂੰ ਇਸ ਸਾਲ ਵਿੱਚ ਤਿਆਰ ਕੀਤਾ ਜਾਵੇਗਾ

Tags :