AAP ਵਿਧਾਇਕ ਡਾ. ਸੁੱਖੀ ਵੱਲੋ ਬੰਗਾ ਦੇ ਪਿੰਡਾਂ ਲਈ 12.97 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਚੈਕ ਜਾਰੀ

ਬੰਗਾ : ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁਖੀ ਵੱਲੋਂ ਹਲਕੇ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਲਈ 12.97 ਕਰੋੜ ਰੁਪਏ ਦੇ ਚੈਕ ਜਾਰੀ ਕੀਤੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪੀਣਯੋਗ ਪਾਣੀ, ਸੀਵਰੇਜ, ਕਮਿਊਨਿਟੀ ਸੈਂਟਰਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਥਮ ਤਰਜੀਹ ਹੈ। ਜਾਰੀ ਕੀਤੀ ਗਈ ਇਹ ਰਕਮ ਵੱਖ-ਵੱਖ ਪਿੰਡਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ‘ਤੇ ਖਰਚ ਕੀਤੀ ਜਾਵੇਗੀ, ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਵਿਧਾਇਕ ਡਾ. ਸੁਖੀ ਨੇ ਦੱਸਿਆ ਕਿ ਸਰਕਾਰ ਦੀ ਲੋਕ-ਭਲਾਈ ਨੀਤੀ ਅਧੀਨ ਹਲਕੇ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਹਲਕਾ ਬੰਗਾ ਨੂੰ ਮਾਡਲ ਹਲਕੇ ਵਜੋਂ ਵਿਕਸਿਤ ਕਰਨਾ ਉਨ੍ਹਾਂ ਦਾ ਮੁੱਖ ਲਕਸ਼ ਹੈ।
ਇਸ ਮੌਕੇ ਬੀਡੀਪੀਓ ਆਦੇਸ਼ ਕੁਮਾਰ ਜੀ, ਸ੍ਰੀ ਸੋਹਣ ਲਾਲ ਢੰਡਾ ਜਿਲਾ ਪ੍ਰਧਾਨ ਐਸ.ਸੀ ਵਿੰਗ, ਸ. ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਦਲਜੀਤ ਦੋਸਾਝ ਕਿਸਾਨ ਵਿੰਗ ਪ੍ਰਧਾਨ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਬਲਾਕ ਸੰਮਤੀ ਮੈਂਬਰ, ਅਤੇ ਪੰਚਾਇਤ ਮੈਂਬਰਾਂ ਹਾਜ਼ਰ ਸਨ