ਬਰਨਾਲਾ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨ ਵਾਲਾ DSP ਸਤਵੀਰ ਸਿੰਘ ਸਸਪੈਂਡ

ਬਰਨਾਲਾ: ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਤੇ’ ਲਾਠੀਚਾਰਜ ਕਰਨ ਵਾਲੇ ਪੁਲਿਸ ਅਫਸਰ ਤੇ’ ਮਾਨ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ, ਸਸਪੈਂਡ ਕਰ ਦਿੱਤਾ hai DSP ਸਤਵੀਰ ਸਿੰਘ, ਜਿਸਨੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ’ ਲਾਠੀਚਾਰਜ ਕੀਤਾ ਸੀ ਇਸ ਮਾਮਲੇ ਸਬੰਧੀ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।

ਮੀਤ ਹੇਅਰ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਪੂਰੇ ਮਾਮਲੇ ਬਾਰੇ ਵਿਚਾਰ ਕੀਤਾ ਗਿਆ।

ਉਨ੍ਹਾਂ ਦੇ ਅਨੁਸਾਰ, ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਬੰਧਤ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇਗੀ