ਸਵੇਰੇ-ਸਵੇਰੇ ਭੂਚਾਲ ਦੇ ਲੱਗੇ ਝਟਕੇ, ਸਹਿਮੇ ਲੋਕ

ਨਿਕੋਬਾਰ ਦੀਪ ਸਮੂਹ ਵਿੱਚ ਰਿਕਟਰ ਪੈਮਾਨੇ ‘ਤੇ 5.0 ਦੀ ਤੀਬਰਤਾ ਵਾਲਾ ਭੂਚਾਲ ਆਉਣ ਦੀ ਖਬਰ ਮਿਲੀ ਹੈ।  ਭੂਚਾਲ ਸਵੇਰੇ 5:40 ਵਜੇ ਆਇਆ ਅਤੇ ਇਸਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ।

ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਬੀਤੀ ਦੇਰ ਰਾਤ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਸਨ।