ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨੇ ਡਰਾਏ ਲੋਕ

ਤੇਲੰਗਾਨਾ ਦੇ ਵਾਰੰਗਲ ‘ਚ ਤੜਕੇ 4.43 ਵਜੇ ਭੂਚਾਲ ਦੇ ਝਟਕਿਆ ਨੇ ਸੱਭ ਨੂੰ ਡਰਾ ਦਿੱਤਾ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਫਿਲਹਾਲ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਝਟਕਿਆਂ ਕਾਰਨ ਲੋਕ ਜਾਗ ਗਏ ਅਤੇ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲਣ ਲੱਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਜੰਮੂ-ਕਸ਼ਮੀਰ ਅਤੇ ਮਹਾਰਾਸ਼ਟਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।