ਰਾਜਸਥਾਨ ਦੇ ਜੈਪੁਰ ਅਤੇ ਮਨੀਪੁਰ ਦੇ ਉਖਰੁਲ ‘ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਜੈਪੁਰ ‘ਚ ਸਵੇਰੇ 4:10 ਤੋਂ 4:25 ਦਰਮਿਆਨ ਭੂਚਾਲ ਦੇ 3 ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਆ ਗਏ।
ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਜਿਨ੍ਹਾਂ ‘ਚ ਭੂਚਾਲ ਕਾਰਨ ਘਰਾਂ ਦੀਆਂ ਕੰਧਾਂ ਹਿੱਲਦੀਆਂ ਨਜ਼ਰ ਆ ਰਹੀਆਂ ਹਨ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਤੇਜ਼ ਵਾਈਬ੍ਰੇਸ਼ਨ ਕਾਰਨ ਲੋਕਾਂ ਦੀ ਨੀਂਦ ਖੁੱਲ੍ਹ ਗਈ ਅਤੇ ਉਹ ਡਰਦੇ ਹੋਏ ਘਰਾਂ ਤੋਂ ਬਾਹਰ ਆ ਗਏ। ਜੈਪੁਰ ਪੁਲਿਸ ਵੱਲੋ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀ ਦਿੱਤੀ ਗਈ ਹੈ।
