ED ਵੱਲੋ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਛਾਪੇਮਾਰੀ

ਦਿੱਲੀ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ 4 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਇਸਦੇ ਸਬੰਧ ਵਿੱਚ ‘ਆਪ’ ਸੰਸਦ ਮੈਂਬਰ ਵੱਲੋਂ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਹੈ। 

ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ‘ਆਪ’ ਸੰਸਦ ਮੈਂਬਰ ਦੇ ਘਰ ਛਾਪੇਮਾਰੀ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਸੰਜੇ ਸਿੰਘ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਵੱਲੋਂ ਇਸ ਮੁੱਦੇ ‘ਤੇ ਕੁਝ ਕਿਹਾ ਹੈ।

Tags :