ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਾਂਚ ਲਈ ਬੁਲਾਇਆ ਦਫ਼ਤਰ

ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਭੇਜਿਆ ਹੈ। ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ। ਵਿਜੀਲੈਂਸ ਚੰਨੀ ਖਿਲਾਫ ਵਿਜੀਲੈਂਸ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।

Tags :