ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਅਚਾਨਕ ਸਿਹਤ ਖਰਾਬ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਉਹਨਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।
ਪ੍ਰਤਿਭਾ ਪਾਟਿਲ ਨੂੰ ਬੁਖਾਰ ਤੇ ਛਾਤੀ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਦੱਸੀ ਗਈ ਹੈ। ਪਾਟਿਲ ਭਾਰਤ ਦੀ ਰਾਸ਼ਟਰਪਤੀ ਦੇ ਰੂਪ ਵਿੱਚ ਸੇਵਾ ਕਰਨ ਵਾਲੀ ਪਹਿਲੀ ਮਹਿਲਾ ਸੀ। ਉਹ 2007 ਤੋਂ 2012 ਤੱਕ ਇਸ ਅਹੁਦੇ ‘ਤੇ ਰਹੀ।
