ਖਨੌਰੀ ਤੋਂ ਦਿੱਲੀ ਵੱਲ ਕਿਸਾਨਾਂ ਦਾ ਕੂਚ: ਹਰਿਆਣਾ-ਪੰਜਾਬ ਸਰਹੱਦ ਸੀਲ

ਕਿਸਾਨਾਂ ਵੱਲੋਂ ਖਨੌਰੀ ਬਾਰਡਰ ਤੋਂ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਅਗਵਾਈ ਹੇਠ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ 51 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਕਿਸਾਨ ਮੁੱਖ ਤੌਰ ‘ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕਰ ਰਹੇ ਹਨ।

ਇਸ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਦਿਆਂ ਹਰਿਆਣਾ ਪੁਲਿਸ ਨੇ ਪੰਜਾਬ-ਹਰਿਆਣਾ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਸਰਹੱਦੀ ਇਲਾਕਿਆਂ ਵਿੱਚ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਵਜੋਂ ਕੰਡਿਆਲੀਆਂ ਤਾਰਾਂ ਵੀ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ।