ਪੰਜਾਬ ਵਿੱਚ ਕਿਸਾਨਾਂ ਦੀਆਂ 18 ਜਥੇਬੰਦੀਆਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ‘ਤੇ ਲਗਾਏ ਧਰਨੇ ਦੇ ਤੀਸਰੇ ਦਿਨ ਅੱਜ ਕਿਸਾਨਾਂ ਨੇ ਆਪਣੇ ਕੱਪੜੇ ਉਤਾਰ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਜ਼ਹਿਨ ਵਿੱਚ ਸਰਕਾਰਾਂ ਦੇ ਖਿਲਾਫ ਭਾਰੀ ਰੋਸ਼ ਹੈ ਕਿਉਂਕਿ ਤਿੰਨ ਦਿਨ ਦਾ ਸਮਾਂ ਬੀਤਣ ਦੇ ਬਾਵਜੂਦ ਕੇਂਦਰ ਅਤੇ ਪੰਜਾਬ ਸਰਕਾਰ ਨੇ ਉਨਾਂ ਦੇ ਨਾਲ ਕੋਈ ਮੀਟਿੰਗ ਨਹੀਂ ਕੀਤੀ, ਜਿਸ ਕਰਕੇ ਅੱਜ ਕੱਪੜੇ ਉਤਾਰ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਹੁਣ ਧਰਨੇ ਨੂੰ ਸਮਾਪਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਮਨਾਂ ਦੇ ਅੰਦਰ ਵੱਡੇ ਪੱਧਰ ‘ਤੇ ਗੁੱਸਾ ਲੈਕੇ ਜਾ ਰਹੇ ਹਨ ਅਤੇ ਇਹ ਗੁੱਸਾ ਆਉਣ ਵਾਲੇ ਸਮੇਂ ਵਿਚ 23 ਤੇ 24 ਅਕਤੂਬਰ ਨੂੰ ਕਿਸਾਨੀ ਦੁਸਹਿਰਾ ਮਨਾ ਕੇ ਕੱਢਿਆ ਜਾਵੇਗਾ ਅਤੇ ਇਸ ਦਿਨ ਦੇਸ਼ ਭਰ ਵਿੱਚ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।
