ਜਲੰਧਰ ਛਾਉਣੀ ਅਧੀਨ ਆਉਂਦੇ ਪਿੰਡ ਭੋਡੇ ਸਪਰਾਏ ਵਿੱਚ ਐਤਵਾਰ ਸਵੇਰੇ ਤੇਜ਼ ਹਨੇਰੀ ਅਤੇ ਝੱਖੜ ਦੌਰਾਨ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਮੋਟਰਸਾਈਕਲ ‘ਤੇ ਜਾ ਰਹੇ ਪਿਓ ਅਤੇ ਧੀ ਉੱਤੇ ਰਸਤੇ ਕਿਨਾਰੇ ਖੜ੍ਹਾ ਇੱਕ ਦਰੱਖਤ ਡਿੱਗ ਪਿਆ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ
ਮ੍ਰਿਤਕਾਂ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬਿੱਲਾ (ਕਰੀਬ 40 ਸਾਲ) ਅਤੇ ਉਸ ਦੀ 12 ਸਾਲਾ ਧੀ ਸੋਨਾਲੀ ਵਜੋਂ ਹੋਈ ਹੈ।
ਪਿੰਡ ਵਿੱਚ ਸੋਗ ਦਾ ਮਾਹੌਲ
ਹਾਦਸੇ ਦੀ ਖ਼ਬਰ ਮਿਲਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਅਤੇ ਇਲਾਕੇ ਦੇ ਲੋਕ ਇਸ ਦੁਖਦਾਈ ਘਟਨਾ ਨਾਲ ਗਹਿਰੇ ਸਦਮੇ ਵਿੱਚ ਹਨ। ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਏ। ਹਾਦਸੇ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
