ਕੀਰਤਪੁਰ ਸਾਹਿਬ:
ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਦੌੜਾਕ ਸਰਦਾਰ ਫੌਜਾ ਸਿੰਘ ਦੀਆਂ ਅਸਥੀਆਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਤੇ ਬਣੇ ਅਸਤ ਘਾਟ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ
ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਕ-ਸੰਬੰਧੀਆਂ ਅਤੇ ਨਜ਼ਦੀਕੀ ਸਾਥੀਆਂ ਨੇ ਹਾਜ਼ਰੀ ਭਰੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫੌਜਾ ਸਿੰਘ ਦੇ ਅਚਾਨਕ ਦੇਹਾਂਤ ਕਾਰਨ ਪੂਰਾ ਪਰਿਵਾਰ ਅਤੇ ਪੰਜਾਬ ਦੇ ਲੋਕ ਸੋਕ ਵਿੱਚ ਹਨ।
ਪੰਜਾਬ ਦੇ ਮੁੱਖ ਮੰਤਰੀ, ਰਾਜਪਾਲ, ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਗਹਿਰੀ ਸੰਵੇਦਨਾ ਜਤਾਈ ਗਈ ਸੀ ।
ਫੌਜਾ ਸਿੰਘ ਦੇ ਪ੍ਰੇਮੀਆਂ ਅਤੇ ਚਾਹੁਣ ਵਾਲੇ ਨਾ ਸਿਰਫ਼ ਭਾਰਤ, ਸਗੋਂ ਵਿਦੇਸ਼ਾਂ ਤੋਂ ਵੀ ਸੰਪਰਕ ਕਰ ਰਹੇ ਹਨ। ਕਈ ਲੋਕ ਉਨ੍ਹਾਂ ਦੇ ਘਰ ਆ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।



