ਫਿਰੋਜ਼ਪੁਰ : ਇਸ ਵੇਲੇ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਆ ਕਿ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਜਲਾਲਾਬਾਦ ਨਜ਼ਦੀਕ ਵੱਡਾ ਸੜਕ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਕਿ ਪਰਿਵਾਰ ਵਿਆਹ ਸਮਾਰੋਹ ਤੋਂ ਪਰਤ ਰਿਹਾ ਸੀ ਜਿੰਨਾ ਨੇ ਜਲਾਲਾਬਾਦ ਹਲਕੇ ਦੇ ਪਿੰਡ ਮਹਾਲਮ ਜਾਣਾ ਸੀ, ਪਰ ਪਿੰਡ ਅਮੀਰ ਖਾਸ ਦੇ ਨੇੜੇ ਟਰੱਕ ਦੇ ਨਾਲ ਕਾਰ ਦੀ ਸਿੱਧੀ ਟੱਕਰ ਹੋ ਗਈ ਕਿ ਪਰਿਵਾਰ ਦੇ ਦੋ ਲੋਕਾਂ ਦੀ ਮੌਤ ਹੋ ਗਈ । ਕਾਰ ਵਿੱਚ ਸਨ ਪੰਜ ਲੋਕ ਸਵਾਰ ਸਨ ਜਿੰਨਾ ਵਿੱਚੋਂ ਦੋ ਦੀ ਮੌਕੇ ਤੇ ਮੌਤ ਹੋ ਗਈ । ਜਦਕਿ 3 ਲੋਕ ਜ਼ਖਮੀ ਹੋਏ ਨੇ ਜਿੰਨਾ ਵਿੱਚੋਂ ਵੀ 2 ਦੀ ਹਾਲਤ ਨਾਜ਼ੁਕ ਦਸੀ ਜ ਰਹੀ ਹੈ । ਜਿਨਾਂ ਨੂੰ ਡਾਕਟਰਾਂ ਨੇ ਬਾਹਰ ਰੈਫਰ ਕਰ ਦਿੱਤਾ ਹੈ । ਦੱਸਿਆ ਜਾ ਰਿਹਾ ਕਿ ਪਿੰਡ ਮਹਾਲਮ ਤੇ ਰਹਿਣ ਵਾਲੇ ਪਰਿਵਾਰ ਦੇ ਪੰਜ ਮੈਂਬਰ ਫਿਰੋਜ਼ਪੁਰ ਤੋਂ ਵਿਆਹ ਸ਼ਾਦੀ ਸਮਾਗਮ ਤੋਂ ਵਾਪਸ ਪਰਤ ਰਹੇ ਸਨ । ਦੂਜੇ ਪਾਸੇ ਜਲਾਲਾਬਾਦ ਤੋਂ ਇੱਕ ਟਰੱਕ ਚੋਲ ਲੋਡ ਕਰ ਅੰਮ੍ਰਿਤਸਰ ਨੂੰ ਜਾ ਰਿਹਾ ਸੀ। ਅਮੀਰ ਖਾਸ ਨਜ਼ਦੀਕ ਇਹਨਾਂ ਦੋਨਾਂ ਵਹੀਕਲਾਂ ਦੇ ਵਿੱਚ ਸਿੱਧੀ ਟੱਕਰ ਹੋ ਗਈ । ਟੱਕਰ ਇੰਨੀ ਭਿਆਨਕ ਸੀ ਕਿ ਇਸ ਦੀ ਆਵਾਜ਼ ਦੂਰ ਦੂਰ ਤੱਕ ਸੁਣਾਈ ਦਿੱਤੀ
ਹਾਦਸੇ ਦਾ ਦ੍ਰਿਸ਼ ਅਤੇ ਮੌਤਾਂ :
ਹਾਦਸੇ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾਂਦਾ ਹੈ ਕਿ ਟੱਕਰ ਤੋਂ ਬਾਅਦ ਕਾਰ ਵਿੱਚ ਸਵਾਰ ਇੱਕ ਔਰਤ ਦਰਵਾਜ਼ਾ ਖੁੱਲ੍ਹਣ ਕਾਰਨ ਸੜਕ ‘ਤੇ ਡਿੱਗ ਪਈ, ਜਦਕਿ ਕਾਰ ਚਾਲਕ ਵਾਹਨ ਅੰਦਰ ਹੀ ਫਸ ਗਿਆ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਬਾਕੀ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਵੱਡੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ।
ਹਾਦਸੇ ਕਾਰਨ ਹਾਈਵੇ ‘ਤੇ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਵੱਲੋਂ ਆਵਾਜਾਈ ਨੂੰ ਬਹਾਲ ਕਰਨ ਅਤੇ ਜਾਮ ਖੁੱਲ੍ਹਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ
