ਫਿਰੋਜ਼ਪੁਰ ਦੇ ਮੇਲੇ ਵਿੱਚ ਝੂਲੇ ਤੋ ਡਿੱਗੇ 3 ਨੌਜ਼ਵਾਨ, 1 ਦੀ ਮੌਤ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਦੇ ਮੇਲੇ ਵਿੱਚ ਝੂਲੇ ‘ਤੇ ਸਵਾਰ ਤਿੰਨ ਨੌਜਵਾਨਾਂ ਦੇ ਗਲੇ ਵਿੱਚ ਅਚਾਨਕ ਰੱਸੀ ਫੱਸ ਗਈ ਅਤੇ ਜਿਸਦੇ ਕਾਰਣ ਤਿੰਨੋ ਨੌਜ਼ਵਾਨ ਹੇਠਾ ਡਿੱਗ ਗਏ। ਇਸ ਹਾਦਸੇ ਵਿੱਚ ਇੱਕ ਨੌਜ਼ਵਾਨ ਦੀ ਮੌਤ ਹੋ ਗਈ ਜਦਿਕ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਝੂਲੇ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags :