ਫਿਰੋਜ਼ਪੁਰ : ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਜ਼ੀਰੋ ਟੋਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀ.ਡੀ.ਪੀ.ਓ.) ਵਿਚ ਤਾਇਨਾਤ ਕਲਰਕ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ, ਕਿਸੇ ਕੰਮ ਲਈ ਉਹ ਬੰਦੇ ਕੋਲ ਰਿਸ਼ਵਤ ਮੰਗ ਰਿਹਾ ਸੀ ਤਾਂ ਫੇਰ ਉਸ ਬੰਦੇ ਨੇ ਜਦੋ ਇਸਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਤਾਂ ਉਨ੍ਹਾਂ ਨੇ ਰੇਡ ਮਾਰਕੇ ਕਲਰਕ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕਾਬੂ ਕੀਤਾ ਆ

