ਤਸਕਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ, 1 ਤਸਕਰ ਦੀ ਮੌਤ

ਰਾਜਸਥਾਨ ‘ਚ ਇੱਕ ਵਾਰ ਫਿਰ ਤਸਕਰਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਮਿਲੀ ਹੈ। ਇਸ ਦੋਰਾਨ ਗੋਲੀ ਲੱਗਣ ਨਾਲ ਇੱਕ ਤਸਕਰ ਦੀ ਮੌਤ ਹੋ ਗਈ। ਪੁਲਿਸ ਨੇ ਤਸਕਰਾਂ ਕੋਲੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਕੀਤੀ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਤਸਕਰਾਂ ਨਾਲ ਮੁੱਠਭੇੜ ਦੀ ਘਟਨਾ ਪਾਲੀ ਜ਼ਿਲ੍ਹੇ ਦੇ ਖਿੰਵਾੜਾ ਥਾਣਾ ਖੇਤਰ ਵਿੱਚ ਵਾਪਰੀ।

ਉਸ ਸਮੇਂ ਪੁਲਿਸ ਡੋਡਾ ਭੁੱਕੀ ਦੀ ਤਸਕਰੀ ਕਰ ਰਹੇ ਤਸਕਰਾਂ ਦਾ ਪਿੱਛਾ ਕਰ ਰਹੀ ਸੀ। ਇਨਾਵੋ ਕਾਰ ਵਿੱਚ 2 ਤਸਕਰ ਸਵਾਰ ਦੱਸੇ ਜਾ ਰਹੇ ਹਨ। ਇਸ ਦੌਰਾਨ ਤਸਕਰਾਂ ਨੇ ਪਿੱਛਾ ਕਰ ਰਹੀ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਤੇ ਪੁਲਿਸ ਨੇ ਵੀ ਜਵਾਬੀ ਕਾਰਵਾਈ ‘ਚ ਗੋਲੀਬਾਰੀ ਕੀਤੀ। ਇਸ ਕਾਰਨ ਇੱਕ ਤਸਕਰ ਪੁਲਿਸ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਹਾਲਾਂਕਿ ਦੂਜਾ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋ ਜਿਸਦੀ ਭਾਲ ਜਾਰੀ ਹੈ।

Tags :