ਸਾਬਕਾ ਕਾਂਗਰਸੀ MLA ਕੁਲਦੀਪ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਵਿਜੀਲੈ਼ਸ ਬਿਊਰੋ ਦੀ ਟੀਮ ਨੇ ਲੁਧਿਆਣਾ ਚ’ ਉਹਨਾਂ ਦੇ ਘਰ ਅਤੇ ਦਫਤਰ ਵਿਚ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਇਸੇ ਲਈ ਹੁਣ ਉਹਨਾਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ’ ਕੁਲਦੀਪ ਵੈਦ ਖਿਲਾਫ ਜਾਂਚ ਕੀਤੀ ਜਾ ਰਹੀ ਹੈ।