ਨਗਰ ਨਿਗਮ ਦਫ਼ਤਰ ਨੂੰ ਜ਼ਬਰਦਸਤੀ ਤਾਲਾ ਲਗਾਉਣ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਿਸ ਵੱਲੋਂ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਅਰੋੜਾ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਮੱਦੇਨਜ਼ਰ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਚੌਂਕੀਦਾਰ ਦੀ ਡਿਊਟੀ ‘ਤੇ ਤਾਇਨਾਤ ਅਮਿਤ ਕੁਮਾਰ ਦੇ ਬਿਆਨ ‘ਤੇ ਕਾਰਵਾਈ ਕੀਤੀ ਗਈ ਹੈ।