ਸਿੱਖਾਂ ਦੇ ਗੁੱਸੇ ਅੱਗੇ ਝੁਕੀ ਸਰਕਾਰ: SGPC ਦੇ ਪ੍ਰਬੰਧਕਾਂ ‘ਤੇ 295-A ਤਹਿਤ ਕੇਸ ਦਰਜ, ਵਢਾਲਾ ਮੋਰਚਾ ਜੇਤੂ

ਅੰਮ੍ਰਿਤਸਰ : ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਅਤਿ-ਸੰਵੇਦਨਸ਼ੀਲ ਮਾਮਲੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ FIR ਦਰਜ ਕਰ ਲਈ। ਇਹ ਕਾਰਵਾਈ ਸਿੱਖ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਦਰਮਿਆਨ ਚੱਲ ਰਹੇ ਤਣਾਅ ਦੇ ਵਿਚਕਾਰ ਹੋਈ ਹੈ

ਇਹ ਮਾਮਲਾ ਮੁੱਖ ਤੌਰ ‘ਤੇ ਧਾਰਾ 295-A (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਦਰਜ ਕੀਤਾ ਗਿਆ ਹੈ, ਜੋ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ l FIR ਵਿੱਚ ਉਸ ਸਮੇਂ ਦੇ ਸਕੱਤਰ ਡਾ. ਰੂਪ ਸਿੰਘ ਸਮੇਤ ਕੁੱਲ 16 ਅਧਿਕਾਰੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ

ਉਨ੍ਹਾਂ ਦਾਅਵਾ ਕੀਤਾ ਕਿ ਇਹ ਮਾਮਲਾ ਬੇਅਦਬੀ ਦਾ ਨਹੀਂ, ਬਲਕਿ ਪੈਸਿਆਂ ਦੀ ਹੇਰਾਫੇਰੀ ਨਾਲ ਸੰਬੰਧਤ ਹੈ। SGPC ਇਸ ਮਾਮਲੇ ਨੂੰ ਆਪਣੇ ਪੱਧਰ ‘ਤੇ ਨਜਿੱਠ ਰਹੀ ਹੈ

ਸਿਆਸੀ ਅਤੇ ਧਾਰਮਿਕ ਟਕਰਾਅ ਦਾ ਪਿਛੋਕੜ : ਇਹ ਮਾਮਲਾ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਜੋ SGPC ਨੂੰ ਨਿਯੰਤਰਿਤ ਕਰਦਾ ਹੈ) ਵਿਚਕਾਰ ਚੱਲ ਰਹੇ ਡੂੰਘੇ ਸਿਆਸੀ ਅਤੇ ਧਾਰਮਿਕ ਟਕਰਾਅ ਦੀ ਤਾਜ਼ਾ ਕੜੀ ਹੈ l ਦੋਵੇਂ ਧਿਰਾਂ ਪਹਿਲਾਂ ਵੀ ਕਈ ਮੁੱਦਿਆਂ ‘ਤੇ ਆਹਮੋ-ਸਾਹਮਣੇ ਆ ਚੁੱਕੀਆਂ ਹਨ, ਜਿਵੇਂ ਕਿ ਸ਼ਤਾਬਦੀ ਸਮਾਗਮਾਂ ਦਾ ਪ੍ਰਬੰਧਨ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਵਿਰੁੱਧ ਕੀਤੀ ਗਈ ਧਾਰਮਿਕ ਕਾਰਵਾਈ

ਗਾਇਬ ਹੋਏ ਸਰੂਪਾਂ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਮੋਰਚੇ ਨੇ ਅੱਜ ਇੱਕ ਵੱਡਾ ਇਕੱਠ ਕਰਕੇ ਆਪਣੀ ਮੰਗ ਨੂੰ ਹੋਰ ਮਜ਼ਬੂਤ ਕੀਤਾ l ਇਕੱਠ ਵਿੱਚ ਮੁੱਖ ਤੌਰ ‘ਤੇ ਬਲਦੇਵ ਸਿੰਘ ਵਢਾਲਾ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਵਰਗੀਆਂ ਸ਼ਖਸੀਅਤਾਂ ਸ਼ਾਮਲ ਸਨ

ਸਰਕਾਰੀ ਪ੍ਰਤੀਨਿਧਤਾ: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਮੋਰਚੇ ਵੱਲੋਂ ਸ਼੍ਰੋਮਣੀ ਕਮੇਟੀ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਨੇਤਾਵਾਂ ਨੇ FIR ਦਰਜ ਕਰਨ ਦਾ ਭਰੋਸਾ ਦਿੱਤਾ ਸੀ ਤੇ ਅੱਜ ਪਰਚਾ ਦਰਜ ਹੋ ਗਿਆ ਇਸ ਮਾਮਲੇ ਦੇ ਵਿੱਚ

SGPC ਪ੍ਰਧਾਨ ਦਾ ਵੱਡਾ ਬਿਆਨ: ‘ਸਰਕਾਰੀ ਦਖ਼ਲ ਬਰਦਾਸ਼ਤ ਨਹੀਂ’ : ਇਸ ਕਾਰਵਾਈ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ | ਧਾਮੀ ਨੇ ਸਾਫ਼ ਕਿਹਾ ਕਿ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਪੰਜਾਬ ਸਰਕਾਰ ਦਾ ਦਖ਼ਲ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ l ਉਨ੍ਹਾਂ FIR ਵਿੱਚ ਲਗਾਈ ਗਈ ਧਾਰਾ 295-A ‘ਤੇ ਸਵਾਲ ਉਠਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਬੇਅਦਬੀ ਦਾ ਨਹੀਂ, ਸਗੋਂ ਰਿਕਾਰਡਾਂ ਵਿੱਚ ਹੇਰ-ਫੇਰੀ ਅਤੇ ਪੈਸਿਆਂ ਦੀ ਬੇਨਿਯਮੀ ਨਾਲ ਸਬੰਧਤ ਹੈ

ਪੰਜਾਬ ਸਰਕਾਰ ਬਨਾਮ ਅਕਾਲੀ ਦਲ: ਨਵਾਂ ਟਕਰਾਅ

ਇਸ FIR ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਜੋ SGPC ਦਾ ਪ੍ਰਬੰਧ ਕਰਦਾ ਹੈ) ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਸਿਆਸੀ ਅਤੇ ਧਾਰਮਿਕ ਟਕਰਾਅ ਨੂੰ ਹੋਰ ਵਧਾ ਦਿੱਤਾ ਹੈ। ਪਹਿਲਾਂ ਵੀ ਸ਼ਤਾਬਦੀ ਸਮਾਗਮਾਂ ਅਤੇ ਅਕਾਲ ਤਖ਼ਤ ਵੱਲੋਂ ਮੰਤਰੀਆਂ ਵਿਰੁੱਧ ਕਾਰਵਾਈ ਵਰਗੇ ਕਈ ਮੁੱਦਿਆਂ ‘ਤੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਚੁੱਕੀਆਂ ਹਨ। SGPC ਪ੍ਰਧਾਨ ਦਾ ਤਿੱਖਾ ਜਵਾਬ ਸਪੱਸ਼ਟ ਕਰਦਾ ਹੈ ਕਿ ਉਹ ਇਸ ਕਦਮ ਨੂੰ ਰਾਜਨੀਤਿਕ ਬਦਲਾਖੋਰੀ ਵਜੋਂ ਦੇਖਦੇ ਹਨ

#328pavansaroop #firregistered #Punjabnews #breakingnews #viral #news #amritsarnew #FIRonSGPC