ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਕਾਲਗੜ੍ਹ ਖੁਰਦ ਵਿਚ ਇੱਕ 9 ਸਾਲਾਂ ਬੱਚੇ ਵੱਲੋਂ ਚਲਾ ਦਿੱਤੀ ਗਈ । ਮਿਲੀ ਜਾਣਕਾਰੀ ਅਨੁਸਾਰ, ਇਹ ਪਰਿਵਾਰ ਕਾਰ ਵਿਚ ਕਿਤੇ ਜਾ ਰਿਹਾ ਸੀ ਤੇ ਬੱਚਾ ਪਿੱਛੇ ਕਥਿਤ ਤੌਰ ਉਤੇ ਪਿਸਤੌਲ ਨਾਲ ਖੇਡ ਰਿਹਾ ਸੀ। ਇਸ ਦੌਰਾਨ ਉਸ ਕੋਲੋਂ ਗੋਲੀ ਚੱਲ ਗਈ, ਜੋ ਕਾਰ ਚਲਾ ਰਹੇ ਉਸ ਦੇ ਪਿਤਾ ਦਲਜੀਤ ਸਿੰਘ ਉਰਫ਼ ਜੀਤਾ ਦੀ ਪਿੱਠ ਵਿੱਚ ਜਾ ਵੱਜੀ।
ਜਿਸਤੋ ਬਾਅਦ ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਅਤੇ ਉਥੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆ ਲੁਧਿਆਣਾ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸਦਾ ਇਲਾਜ ਜਾਰੀ ਹੈ। ਪੁਲਿਸ ਵੱਲੋ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
