ਚੰਡੀਗੜ੍ਹ ਵਿੱਚ ਦੀਵਾਲੀ ਦੀ ਰਾਤ ਨੂੰ ਸੈਕਟਰ 24 ਸਥਿਤ ਪੰਜਾਬ ਦੇ ਸੀਨੀਅਰ ਆਈਏਐੱਸਸ ਅਧਿਕਾਰੀ ਦੀ ਸਰਕਾਰੀ ਰਿਹਾਇਸ਼ ‘ਤੇ ਫਾਇਰਿੰਗ ਕਰਨ ਦੀ ਜਾਣਕਾਰੀ ਮਿਲੀ ਹੈ। ਜਾਂਚ ਦੌਰਾਨ ਪੁਲਸ ਨੇ ਘਰ ਦੇ ਕਮਰੇ ਵਿਚੋਂ ਇਕ ਗੋਲ਼ੀ ਵੀ ਬਰਾਮਦ ਕੀਤੀ ਹੈ ਤੇ ਪੁਲਸ ਵੱਲੋਂ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਆਈਏਐੱਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ ਹੈ। ਗੋਲੀਬਾਰੀ ਦੀ ਇਸ ਘਟਨਾ ਵਿਚ ਕੋਈ ਨੁਕਸਾਨ ਨਹੀਂ ਹੋਇਆ ਹੈ। ਵਰਿੰਦਰ ਕੁਮਾਰ ਸ਼ਰਮਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਹਨ ਅਤੇ ਇਨ੍ਹਾਂ ਦਿਨਾਂ ਵਿਚ ਉਨ੍ਹਾਂ ਦੀ ਤਾਇਨਾਤੀ ਚੰਡੀਗੜ੍ਹ ਵਿਚ ਹੀ ਹੈ।
