ਹੜ੍ਹ ਪ੍ਰਭਾਵਿਤ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ, 42 ਲੋਕਾਂ ਦੀ ਮੌਤ, 19 ਜ਼ਖਮੀ

ਪੰਜਾਬ ਵਿੱਚ ਪਏ ਭਾਰੀ ਮੀਹ ਨੇ ਤਬਾਈ ਮਚਾ ਕੇ ਰੱਖ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਗਾਤਾਰ ਬਚਾਅ ਕਾਰਜ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ, ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ।

ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ। ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 42 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੜ੍ਹਾਂ ਕਾਰਨ 19 ਵਿਅਕਤੀ ਜ਼ਖ਼ਮੀ ਹੋਏ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹਾਂ ਕਾਰਨ 377 ਘਰ ਪੂਰੀ ਤਰ੍ਹਾਂ/ਜ਼ਿਆਦਾ ਨੁਕਸਾਨੇ ਗਏ ਹਨ ਜਦਕਿ 770 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜੁਲਾਈ ਨੂੰ ਸੂਬੇ ਵਿੱਚ ਕੁੱਲ 1450 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦਕਿ 1210 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।