ਲੁਧਿਆਣਾ: ਥਾਣਾ ਲਾਡੋਵਾਲ ਅਧੀਨ ਪੈਂਦੇ ਪਿੰਡ ਮਨੇਵਾਲ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਟੂ ਦਾ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਵਤੇਜ ਸਿੰਘ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਸਰਪੰਚ ਦੱਸੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਨਵਤੇਜ ਸਿੰਘ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਘਰ ਵੱਲ ਜਾ ਰਹੇ ਸਨ। ਜਦੋਂ ਉਹ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਕੁਝ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਗੋਲੀਆਂ ਲੱਗਣ ਕਾਰਨ ਨਵਤੇਜ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਲਾਡੋਵਾਲ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਲਾਡੋਵਾਲ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨਵਤੇਜ ਸਿੰਘ ਨੂੰ ਗੋਲੀਆਂ ਲੱਗਣ ਦੀ ਸੂਚਨਾ ਦੇਰ ਸ਼ਾਮ ਮਿਲੀ ਸੀ। ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਅਤੇ ਫੋਰੈਂਸਿਕ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵਾਰਦਾਤ ਵਾਲੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਆਵਾਜਾਈ ਸਬੰਧੀ ਕੋਈ ਸੁਰਾਗ ਮਿਲ ਸਕੇ। ਫਿਲਹਾਲ ਪੁਲਿਸ ਦੀ ਜਾਂਚ ਹਮਲਾਵਰਾਂ ਦੀ ਪਛਾਣ ਕਰਨ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ‘ਤੇ ਕੇਂਦਰਿਤ ਹੈ। ਪੁਲਿਸ ਦਾ ਕਹਿਣਾ ਹੈ ਕਿ ਤਕਨੀਕੀ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ
