ਜਲੰਧਰ ‘ਚ ਕੱਲ੍ਹ ਰਾਤ 9:30 ਤੋਂ 10 ਵਜੇ ਤੱਕ ਹੋਵੇਗਾ Black Out ਹੋਵੇਗੀ Mock Drill ,
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ।
