ਦੇਸ਼ ਵਿੱਚ ਲਗਾਤਾਰ ਇੰਡੀਆ ਤੇ ਭਾਰਤ ਨੂੰ ਲੈ ਕੇ ਵਿਵਾਦ ਭਖਿਆ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਭਾਰਤ ਮੰਡਪਮ ਵਿੱਚ ਚੱਲ ਰਹੇ ਜੀ-20 ਸੰਮੇਲਨ ਵਿੱਚ ਉਦਘਾਟਨੀ ਭਾਸ਼ਣ ਦਿੱਤਾ। ਇਸ ਦੌਰਾਨ ਉਸ ਦੇ ਸਾਹਮਣੇ ਰੱਖੀ ਪਲੇਟ ‘ਤੇ ਭਾਰਤ ਲਿਖਿਆ ਹੋਇਆ ਸੀ।
ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੀ ਸੋਸ਼ਲ ਮੀਡੀਆ ਸਾਈਟ ਐਕਸ ‘ਤੇ ਇਸ ਬਾਰੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਲਿਖਿਆ, “ਆਸ ਅਤੇ ਵਿਸ਼ਵਾਸ ਦਾ ਨਵਾਂ ਨਾਮ – ਭਾਰਤ।”
