ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਇਸ ਕਾਰਨ ਕੀਤਾ ਸੀ ਦਾਖਲ

ਫਰੀਦਕੋਟ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਤੋਂ ਛੁੱਟੀ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਮੁਲਜ਼ਮ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਡੇਂਗੂ ਕਾਰਨ ਲਾਰੇਂਸ ਨੂੰ 6 ਦਿਨ ਪਹਿਲਾਂ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਅਚਾਨਕ ਹੋਈ ਬਦਲੀ ਤੋਂ ਬਾਅਦ ਇਸ ਨੂੰ ਬੰਬੀਹਾ ਗਰੁੱਪ ਦੇ ਗੈਂਗਸਟਰ ਦੀ ਫੇਰਾਰੀ ਨਾਲ ਜੋੜਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪੁਲਿਸ ਨੇ 4 ਦਿਨ ਪਹਿਲਾਂ ਬੰਬੀਹਾ ਗਰੁੱਪ ਦੇ ਗੈਂਗਸਟਰ ਸ਼ਮਿੰਦਰ ਨੂੰ ਇੱਕ ਐਨਕਾਊਂਟਰ ਵਿੱਚ ਗ੍ਰਿਫਤਾਰ ਕੀਤਾ ਸੀ। ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਸ਼ਨੀਵਾਰ ਸਵੇਰੇ ਉਹ ਹਸਪਤਾਲ ‘ਚੋਂ ਫਰਾਰ ਹੋ ਗਿਆ।