ਪੰਜਾਬ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਕਤਲ ਕਾਂਡ ਦੇ ਮਾਸਟਰ ਮਾਈਂਡ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਬਿਸ਼ਨੋਈ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਦੱਸ ਦੇਈਏ ਕਿ ਸਚਿਨ ਬਿਸ਼ਨੋਈ ਨੂੰ ਸਾਲ 2022 ‘ਚ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਜੋ ਫਰਜ਼ੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ।
ਸਰਕਾਰ ਜਲਦੀ ਹੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਅਜ਼ਰਬਾਈਜਾਨ ਤੋਂ ਸਚਿਨ ਵਿਸ਼ਨੋਈ ਨੂੰ ਦਿੱਲੀ ਲਿਆਵੇਗੀ। ਦੱਸ ਦੇਈਏ ਕਿ ਸਚਿਨ ‘ਤੇ ਦੋਸ਼ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣ ‘ਚ ਸ਼ਾਮਲ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਚਿਨ ਨੇ ਖੁਦ ਦਾਅਵਾ ਕੀਤਾ ਸੀ ਕਿ ਉਸ ਨੇ ਗਾਇਕ ਨੂੰ ਮਾਰਿਆ ਸੀ।
