ਚੰਡੀਗੜ੍ਹ: ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਗਾਇਤਰੀ ਬਿਸ਼ਨੋਈ ਵੱਲੋਂ ਖਹਿਰਾ ਖ਼ਿਲਾਫ਼ ਪੰਜਾਬ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਉਨ੍ਹਾਂ ਨੇ ਮਹਿਲਾ ਦੀ ਗਰਿਮਾ ਭੰਗ ਕਰਨ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀਆਂ ਕਥਿਤ ਟਿੱਪਣੀਆਂ ਦਾ ਹਵਾਲਾ ਦਿੱਤਾ ਹੈ
ਗਾਇਤਰੀ ਬਿਸ਼ਨੋਈ ਦਾ ਦੋਸ਼ ਹੈ ਕਿ ਸੁਖਪਾਲ ਖਹਿਰਾ ਵੱਲੋਂ ਵੀਡੀਓ ਪਾਕੇ ਉਨ੍ਹਾਂ ਦੇ ਚਰਿੱਤਰ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਨਾਲ ਉਨ੍ਹਾਂ ਦੀ ਇੱਜ਼ਤ ਅਤੇ ਸਮਾਜਿਕ ਸਨਮਾਨ ਨੂੰ ਠੇਸ ਪਹੁੰਚੀ ਹੈ
ਸ਼ਿਕਾਇਤਕਰਤਾ ਨੇ ਪੰਜਾਬ ਪੁਲਿਸ ਤੋਂ ਮਾਮਲੇ ਦੀ ਜਾਂਚ ਕਰਕੇ ਸੁਖਪਾਲ ਖਹਿਰਾ ਖ਼ਿਲਾਫ਼ ਕਾਨੂੰਨ ਮੁਤਾਬਕ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਹੈ
ਹੁਣ ਇਸ ਸ਼ਿਕਾਇਤ ’ਤੇ ਪੰਜਾਬ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ
