ਮਾਨਸਾ: ਪਰਮਿੰਦਰ ਸਿੰਘ ਝੋਟਾ ਕਤਲਕਾਂਡ ਤੋਂ ਬਾਅਦ ਅੱਜ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਸ਼ਹਿਰ ਦੇ ਕਈ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਔਖੇ ਸਮੇਂ ਵਿੱਚ ਉਨ੍ਹਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਲੋਕਾਂ ਅੰਦਰ ਲਗਾਤਾਰ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਇਨਸਾਫ਼ ਦੀ ਮੰਗ ਵੀ ਜ਼ੋਰ ਫੜ ਰਹੀ ਹੈ। ਅਜਿਹੇ ਮਾਹੌਲ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਾ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
