ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਹੋਇਆ ਦੇਹਾਂਤ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਦਿਲ ਦਾ ਦੋਰਾ ਪੈਣ ਕਾਰਣ ਮੌਤ ਹੋ ਗਈ। ਦੱਸ ਦਈਏ ਕਿ ਗਿਆਨੀ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਨ। ਉਹਨਾਂ ਦਾ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਜਗਤਾਰ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਹੈ।

ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਨਾਲ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਗਈ ਹੈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ ਹੈ।