ਬੀਤੇ ਕੱਲ ਫਿਰੋਜ਼ਪੁਰ ਵਿਖੇ ਪਾਸਟਰ ਹਰਜੀਤ ਸੰਧੂ ਮਨਿਸਟਰੀ ਵੱਲੋਂ ਪ੍ਰਬੰਧ ਹੇਠ ਕਰਵਾਇਆ ਗਿਆ ਮਸੀਹ ਸਤਸੰਗ ਵਿਚ | ਜਿਸ ਚ’ ਗਲੋਬਲ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਮੁੱਖ ਮਹਿਮਾਨ ਵਜੋਂ ਪਹੁੰਚੇ ਤੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਵੱਲੋ ਲੱਖਾ ਦੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕੇ ਸਾਨੂੰ ਸਭ ਨੂੰ ਪਾਪਾ ਤੋਂ ਤੌਬਾ ਕਰਕੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਦਰਸਾਏ ਮੁਕਤੀ ਦੇ ਰਾਹ ਤੇ ਚੱਲਣ ਦੀ ਜਰੂਰਤ ਹੈ। ਇਸ ਮੌਕੇ ਤੇ ਪਾਸਟਰ ਹਰਜੀਤ ਸੰਧੂ ਜੀ ਵੱਲੋ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਅਤੇ ਅਤੇ ਹੋਰ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ
