ਪਠਾਨਕੋਟ ਵਿਖੇ ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਦੀ ਹੋਈ ਮੀਟਿੰਗ

(ਪਠਾਨਕੋਟ) : ਪੰਜਾਬ ਦੇ ਜਿਲ੍ਹਾ ਪਠਾਨਕੋਟ ਵਿਖੇ ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਦੀ ਟੀਮ ਵੱਲੋਂ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਐਕਸ਼ਨ ਕਮੇਟੀ ਦੇ ਪਾਸਟਰ ਵਿੰਗ ਦੇ ਪ੍ਰਧਾਨ ਪਾਸਟਰ ਹਰਜੀਤ ਸੰਧੂ, ਯੂਥ ਵਿੰਗ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਅਤੇ ਐਕਸ਼ਨ ਕਮੇਟੀ ਦੇ ਕੋ ਆਰਡੀਨੇਟਰ ਸ਼੍ਰੀ ਵਲੈਤ ਮਸੀਹ ਬੰਟੀ ਅਜਨਾਲਾ ਜੀ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਅਪੋਸਟਲ ਹਰਜੀਤ ਸੰਧੂ ਜੀ ਵੱਲੋ ਪ੍ਰਭੂ ਦਾ ਵਚਨ ਸੁਣਾਇਆ ਗਿਆ। ਇਸ ਮੌਕੇ ਤੇ ਸ਼੍ਰੀ ਜਤਿੰਦਰ ਮਸੀਹ ਗੌਰਵ ਜੀ ਵੱਲੋ ਗਲੋਬਲ ਕ੍ਰਿਸ਼ਚੀਅਨ ਐਕਸ਼ਨ ਕਮੇਟੀ ਦੇ ਕੰਮਾ ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਮਸੀਹ ਭਾਈਚਾਰੇ ਨੂੰ ਐਕਸ਼ਨ ਕਮੇਟੀ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਤੇ ਕਮੇਟੀ ਦਾ ਵਿਸਥਾਰ ਕਰਦਿਆ ਜਿਲ੍ਹਾ ਪਠਾਨਕੋਟ ਦੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਪਾਸਟਰ ਮਨੀਸ਼ ਗਿੱਲ ਬੌਬੀ ਜੀ ਨੂੰ ਜਿਲ੍ਹਾ ਪਾਸਟਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਪਾਸਟਰ ਨਿਸ਼ਾਨ ਖੋਖਰ ਜੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ। ਰਾਜਨੀਤਕ ਵਿੰਗ ਦਾ ਪ੍ਰਧਾਨ ਸ਼੍ਰੀ ਸਮੂਏਲ ਮਸੀਹ ਜੀ ਨੂੰ ਅਤੇ ਇਸ ਮੌਕੇ ਤੇ ਯੂਥ ਵਿੰਗ ਅਤੇ ਮਹਿਲਾ ਵਿੰਗ ਦਾ ਵੀ ਗਠਨ ਕੀਤਾ ਗਿਆ। ਇਸ ਮੌਕੇ ਤੇ ਪ੍ਰਬੰਧਕਾਂ ਵੱਲੋ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ

Tags :