ਜਲੰਧਰ ਦੇ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਲਈ 2.14 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਜਲੰਧਰ ਦੇ ਮਸ਼ਹੂਰ ਰਾਏਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ ਇੱਕ ਨਵਾਂ ‘ਇਨਡੋਰ ਬੈਡਮਿੰਟਨ ਹਾਲ’ ਬਣਾਇਆ ਜਾ ਰਿਹਾ ਹੈ। ਇਸ ਨਿਰਮਾਣ ਕਾਰਜ ਲਈ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਨੂੰ 2 ਕਰੋੜ 14 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਮਹੱਤਵਪੂਰਨ ਕਦਮ ਹੈ।